ਡਾ. ਬੀ ਆਰ ਅੰਬੇਦਕਰ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਰੰਧਾਵਾ

 ਡਾ. ਬੀ ਆਰ ਅੰਬੇਦਕਰ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਰੰਧਾਵਾ

 ਡੇਰਾਬੱਸੀ 'ਚ ਮਨਾਇਆ ਡਾ ਅੰਬੇਡਕਰ ਦਾ 133ਵਾਂ ਜਨਮਦਿਨ



ਡੇਰਾਬੱਸੀ, ਭਾਰਤੀ ਸੰਵਿਧਾਨ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ, ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਜਿਨਾਂ ਬਦੌਲਤ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡਾ ਅੰਬੇਡਕਰ ਜੀ ਦੇ 133 ਵੇਂ ਜਨਮਦਿਨ ਮੌਕੇ ਡੇਰਾਬੱਸੀ ਬੱਸ ਸਟੈਂਡ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਕੀਤਾ। 



 ਵਿਧਾਇਕ ਨੇ ਕਿਹਾ ਕਿ ਬਾਬਾ ਸਾਹਿਬ ਨੇ ਜਿੱਥੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦਾ ਜੀਵਨ ਪੱਧਰ ਸੁਧਾਰਨ ਲਈ ਕੰਮ ਕੀਤਾ, ਉੱਥੇ ਹੀ ਸੰਵਿਧਾਨ ਦੀ ਰਚਨਾ ਕਰਦਿਆਂ ਸਭ ਨੂੰ ਬਰਾਬਰ ਦੇ ਹੱਕ ਵੀ ਦਿਵਾਏ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਭਾਰਤ ਦੇ ਗ਼ਰੀਬ ਨਾਗਰਿਕਾਂ ਨੂੰ ਵੋਟਾਂ ਦਾ ਬਰਾਬਰ ਦਾ ਹੱਕ ਲੈ ਕੇ ਦਿੱਤਾ ਅਤੇ ਮਜ਼ਦੂਰਾਂ ਕਿਸਾਨਾਂ ਨੂੰ ਜ਼ਮੀਨ ਦੀ ਮਾਲਕੀ ਲਈ ਹੱਕ ਦਿਵਾਉਣ ਲਈ ਸੰਘਰਸ਼ ਕੀਤਾ।



 ਉਹ ਜੀਵਨ ਭਰ ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹੇ। ਉਹ ਇਕ ਵਰਗ ਦੇ ਨਹੀਂ ਬਲਕਿ ਸਮਾਜ ਦੇ ਸਾਰੇ ਵਰਗਾਂ ਦੇ ਹੱਕਾਂ ਦੀ ਤਰਜਮਾਨੀ ਕਰਨ ਵਾਲੇ ਨਿਧੜਕ ਆਗੂ ਸਨ ਅਤੇ ਦੂਰ-ਦ੍ਰਿਸ਼ਟੀ ਦੇ ਮਾਲਕ ਸਨ। ਉਹ ਭਾਰਤ ਦੇ ਸੰਵਿਧਾਨ ਦੇ ਰਚਣਹਾਰੇ ਅਤੇ ਦਲਿਤਾਂ ਲਈ ਮਾਰਗ ਦਰਸ਼ਕ ਸਾਬਤ ਹੋਏ। ਉਹ ਆਪਣੀ ਬੌਧਿਕ ਸਮਰੱਥਾ ਸਦਕਾ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣੇ। 

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡਾ ਬੀ ਆਰ ਅੰਬੇਡਕਰ ਜੀ ਦੀ ਫੋਟੋ ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਤੇ ਸਫਾਈ ਕਰਮਚਾਰੀ ਯੂਨੀਅਨ ਪ੍ਰਧਾਨ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।

ਫੋਟੋ ਕੈਪਸਨ 01

एक टिप्पणी भेजें

0 टिप्पणियाँ